Gujarat

ਪੁਲਿਸ ਵਲੋਂ ਗੁਜਰਾਤ ਦੀ ਫੈਕਟਰੀ ‘ਚ ਛਾਪੇਮਾਰੀ, 1,026 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

ਚੰਡੀਗੜ੍ਹ 16 ਅਗਸਤ 2022: ਮੁੰਬਈ ਐਂਟੀ ਨਾਰਕੋਟਿਕਸ ਸੈੱਲ ਨੇ ਨਸ਼ਾ ਤਸਕਰਾਂ ਖ਼ਿਲਾਫ ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਐਂਟੀ ਨਾਰਕੋਟਿਕਸ ਸੈੱਲ ਦੀ ਵਰਲੀ ਯੂਨਿਟ ਨੇ ਅੱਜ ਯਾਨੀ ਮੰਗਲਵਾਰ ਨੂੰ ਗੁਜਰਾਤ (Gujarat) ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਖੇਤਰ ਵਿੱਚ ਇੱਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ।

ਛਾਪੇਮਾਰੀ ਦੌਰਾਨ ਟੀਮ ਨੇ ਕਰੀਬ 513 ਕਿੱਲੋ ਐਮਡੀ ਡਰੱਗ ਬਰਾਮਦ ਕੀਤੀ ਹੈ। ਇਨ੍ਹਾਂ ਦਵਾਈਆਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 1,026 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਐਂਟੀ ਨਾਰਕੋਟਿਕਸ ਸੈੱਲ ਨੇ ਵੀ ਇਸ ਮਾਮਲੇ ਵਿੱਚ ਇੱਕ ਔਰਤ ਸਣੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਪਹਿਲਾਂ ਜੂਨ ਵਿੱਚ ਗੁਜਰਾਤ (Gujarat) ਦੇ ਸਮੁੰਦਰੀ ਖੇਤਰ ਵਿੱਚ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤੇ ਸਨ । ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਜਾਖੋ ਵਿੱਚ ਬੀਐਸਐਫ ਅਤੇ ਕੱਛ ਪੁਲਿਸ ਨੇ ਮਿਲ ਕੇ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਸੀ

Scroll to Top