ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਅੱਜ ਦਿੱਲੀ ਹਾਈਕਮਾਨ ਨੂੰ ਮਿਲਣਗੇ

ਚੰਡੀਗੜ੍ਹ, 21 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਅੱਜ ਦਿੱਲੀ ਵਿੱਚ ਪਾਰਟੀ ਹਾਈਕਮਾਨ ਨੂੰ ਮਿਲਣਗੇ।

ਉਨ੍ਹਾਂ ਨੇ ਸਵੇਰੇ 9.00 ਵਜੇ ਰਵਾਨਾ ਹੋਣਾ ਸੀ ਪਰ ਖਰਾਬ ਮੌਸਮ ਕਾਰਨ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ। ਹੁਣ ਉਹ ਦੁਪਹਿਰ 12.00 ਵਜੇ ਦਿੱਲੀ ਲਈ ਰਵਾਨਾ ਹੋਣਗੇ |

Scroll to Top