Mukhtar Ansari

ED ਵਲੋਂ ਮੁਖਤਾਰ ਅੰਸਾਰੀ ਤੇ ਉਸਦੇ ਸਾਥੀਆਂ ਦੇ ਦਿੱਲੀ, ਲਖਨਊ, ਸਮੇਤ 11 ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ 18 ਅਗਸਤ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ, ਲਖਨਊ ਅਤੇ ਗਾਜ਼ੀਪੁਰ ਸਮੇਤ ਕਈ ਸ਼ਹਿਰਾਂ ‘ਚ ਨੇਤਾ ਮੁਖਤਾਰ ਅੰਸਾਰੀ (Mukhtar Ansari) ਅਤੇ ਉਸ ਦੇ ਕਰੀਬੀ ਸਾਥੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ । ਈਡੀ ਦੇ ਅਧਿਕਾਰੀਆਂ ਨੇ ਦਿੱਲੀ, ਲਖਨਊ, ਗਾਜ਼ੀਪੁਰ ਅਤੇ ਮਊ ਤੋਂ ਇਲਾਵਾ ਮੁਹੰਮਦਾਬਾਦ ਸਥਿਤ ਮੁਖਤਾਰ ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਵਿਕਰਮ ਅਗ੍ਰਹਿਰੀ, ਗਣੇਸ਼ ਮਿਸ਼ਰਾ ਅਤੇ ਖਾਨ ਬੱਸ ਸਰਵਿਸ ਦੇ ਮਾਲਕ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ।

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦੌਰਾਨ ਰੋਪੜ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ (Mukhtar Ansari) ਨੂੰ ਵੀਵੀਆਈਪੀ ਸਹੂਲਤਾਂ ਦੇਣ ਦੇ ਮਾਮਲੇ ਵਿੱਚ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਰਿਪੋਰਟ ਵਿੱਚ ਸਾਬਕਾ ਜੇਲ੍ਹ ਮੰਤਰੀ ਤੋਂ ਇਲਾਵਾ ਜੇਲ੍ਹ ਵਿਭਾਗ ਦੇ ਕਈ ਉੱਚ ਅਧਿਕਾਰੀਆਂ ਦੀ ਦਿੱਲੀ ਨਾਲ ਸਿਆਸੀ ਸਾਂਝ ਦੀ ਗੱਲ ਕੀਤੀ ਹੈ।

Scroll to Top