Barnala

ਬਰਨਾਲਾ ‘ਚ ਸਕੂਲੀ ਬੱਸ ‘ਤੇ ਹਮਲਾ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਬਰਨਾਲਾ 19 ਅਗਸਤ 2022: ਬਰਨਾਲਾ (Barnala) ਏਅਰ ਫੋਰਸ ਸਕੂਲ ਕੇਂਦਰੀ ਵਿਦਿਆ ਮੰਦਰ ਦੇ ਬੱਚਿਆਂ ਨਾਲ ਭਰੀ ਬੱਸ ‘ਤੇ ਹਮਲਾ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ | ਇਸਦੇ ਨਾਲ ਹੀ 2 ਦੋਸ਼ੀ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸ.ਐਚ.ਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ 16 ਅਗਸਤ ਨੂੰ ਕੇਂਦਰੀ ਵਿਦਿਆਲਿਆ ਸਕੂਲ ਦੀ ਬੱਸ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿਚ 35 ਦੇ ਕਰੀਬ ਬੱਚੇ ਸਵਾਰ ਸਨ। ਇਹ ਹਮਲਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਸੀ ,ਜਿਸ ਵਿੱਚ ਡਰਾਈਵਰ ਜ਼ਖਮੀ ਹੋ ਗਿਆ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਬੱਸ ’ਤੇ ਹਮਲਾ ਕਰਨ ਦਾ ਕਾਰਨ ਇਹ ਸੀ ਕਿ ਕੁਝ ਦਿਨ ਪਹਿਲਾਂ ਇੱਕ ਲੜਕੇ ਨੂੰ ਬੱਸ ਡਰਾਈਵਰ ਵੱਲੋਂ ਲੜਕੀ ਨਾਲ ਬਦਸਲੂਕੀ ਅਤੇ ਛੇੜਛਾੜ ਕਰਨ ਤੋਂ ਰੋਕਿਆ ਗਿਆ ਸੀ ਅਤੇ ਇਸੇ ਦੁਸ਼ਮਣੀ ਦੇ ਚੱਲਦਿਆਂ ਮੁਲਜ਼ਮਾਂ ਨੇ ਬੱਚਿਆਂ ਨਾਲ ਭਰੀ ਬੱਸ ’ਤੇ ਹਮਲਾ ਕਰ ਦਿੱਤਾ ਅਤੇ ਡਰਾਈਵਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ 12ਵੀਂ ਜਮਾਤ ਦੇ ਵਿਦਿਆਰਥੀ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ ਅਤੇ ਬਾਕੀ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

 

Scroll to Top