Prayut Chan-o-cha

ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਪ੍ਰਯੁਥ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 24 ਅਗਸਤ 2022: ਥਾਈਲੈਂਡ (Thailand) ਦੀ ਸੰਵਿਧਾਨਕ ਅਦਾਲਤ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪ੍ਰਯੁਥ ਚਾਨ-ਔਚਾ (Prime Minister Prayut Chan-o-cha) ਨੂੰ ਮੁਅੱਤਲ ਕਰ ਦਿੱਤਾ ਹੈ । ਇਸ ਦੇ ਨਾਲ ਹੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਦੇ ਅੱਠ ਸਾਲ ਦੇ ਕਾਰਜਕਾਲ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ।

ਜਿਕਰਯੋਗ ਹੈ ਕਿ ਸਾਬਕਾ ਫੌਜ ਮੁਖੀ ਪ੍ਰਯੁਥ ਨੇ ਚੁਣੀ ਹੋਈ ਸਰਕਾਰ ਵਿਰੁੱਧ ਬਗਾਵਤ ਕਰਦੇ ਹੋਏ 2014 ਵਿੱਚ ਸੱਤਾ ਸੰਭਾਲੀ ਸੀ। ਇਸ ਤੋਂ ਬਾਅਦ 2019 ਵਿੱਚ ਹੋਈਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਚੁਣਿਆ ਗਿਆ ਸੀ । ਇਹ ਚੋਣਾਂ ਉਸ ਵੇਲੇ ਦੀ ਫੌਜੀ ਸਰਕਾਰ ਵੱਲੋਂ ਤਿਆਰ ਕੀਤੇ ਸੰਵਿਧਾਨ ਦੇ ਖਰੜੇ ਅਨੁਸਾਰ ਹੋਈਆਂ ਸਨ।

ਥਾਈਲੈਂਡ ਦੀ ਮੁੱਖ ਵਿਰੋਧੀ ਪਾਰਟੀ ਨੇ ਪ੍ਰਧਾਨ ਮੰਤਰੀ ਦੇ ਲਾਜ਼ਮੀ ਅੱਠ ਸਾਲ ਦੇ ਕਾਰਜਕਾਲ ਦੀ ਸੀਮਾ ਦੀ ਸਮੀਖਿਆ ਕਰਨ ਲਈ ਸੰਵਿਧਾਨਕ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ । ਇਸ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪ੍ਰਯੁਥ ਨੂੰ ਇਸ ਮਹੀਨੇ ਦੇ ਅੰਤ ਵਿੱਚ ਅਹੁਦਾ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦਾ ਕਾਰਜਕਾਲ ਮੌਜੂਦਾ ਕਾਰਜਕਾਲ ਵਿੱਚ ਜੋੜਿਆ ਜਾਣਾ ਚਾਹੀਦਾ ਹੈ। ਦੇਸ਼ ਵਿੱਚ ਅਗਲੇ ਸਾਲ ਮਈ ਤੱਕ ਆਮ ਚੋਣਾਂ ਹੋਣੀਆਂ ਹਨ।

Scroll to Top