ਪਟਿਆਲਾ 24 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਮੋਹਾਲੀ ਵਿਖੇ ਕੈਂਸਰ ਦਾ ਹਸਪਤਾਲ ਖੋਲ੍ਹਿਆ ਗਿਆ |
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਵੱਡੇ ਹਸਪਤਾਲ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਬਣਵਾਏ ਸੀ | ਉਹਨਾਂ ਕਿਹਾ ਕਿ ਪੰਜਾਬ ਵਿੱਚ ਇਹ ਦੋ ਵੱਡੇ ਹਸਪਤਾਲ ਲੋਕਾਂ ਲਈ ਬਹੁਤ ਵਰਦਾਨ ਸਾਬਤ ਹੋਣਗੇ ਆਮ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਚੰਦੂਮਾਜਰਾ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਮੁਹੱਲਾ ਕਲੀਨਿਕ ਦੀ ਜਗ੍ਹਾ ਪੰਜਾਬ ਵਿੱਚ ਬੰਦ ਪਈਆਂ ਸਰਕਾਰੀ ਡਿਸਪੈਂਸਰੀਆਂ ਐਂਬੂਲੈਂਸਾਂ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾਂਦਾ |ਅਤੇ ਚੱਲਦੀਆਂ ਫਿਰਦੀਆਂ ਡਿਸਪੈਂਸਰੀਆਂ ਨੂੰ ਸ਼ੁਰੂ ਕੀਤਾ ਜਾਣਾ ਚਾਹੀਦਾ ਸੀ|
ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਕਿਹਾ ਕਿ ਇੱਕ ਕਰਿਆਨੇ ਦੀ ਦੁਕਾਨ ਤੋਂ ਵੀ ਮਾੜਾ ਹਾਲ ਇਨ੍ਹਾਂ ਮੁਹੱਲਾ ਕਲੀਨਿਕ ਦਾ ਹੋ ਰਿਹਾ ਹੈ ਕਿਉਂਕੀ ਕੋਈ ਵੀ ਡਾਕਟਰ ਇਸ ਕਲੀਨਿਕ ਵਿਚ ਕੰਮ ਕਰਨ ਨੂੰ ਤਿਆਰ ਨਹੀਂ ਅਤੇ ਕੋਈ ਵੀ ਮਰੀਜ਼ ਇਸ ਮੁਹੱਲਾ ਕਲੀਨਿਕ ਵਿੱਚ ਇਲਾਜ ਕਰਵਾਉਣ ਨੂੰ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਪੁਰਾਣੇ ਮਾਡਲ ਨੂੰ ਖ਼ਤਮ ਕਰਕੇ ਨਵਾਂ ਬਣਾਇਆ ਗਿਆ ਇਹ ਮਾਡਲ ਫਲਾਪ ਸਾਬਤ ਹੋ ਰਿਹਾ ਹੈ |
ਉਥੇ ਹੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਅਤੇ ਅਸਲੀ ਮੁੱਦਿਆਂ ਤੋਂ ਪਾਸੇ ਹੋ ਕੇ ਵਾਹ-ਵਾਹ ਖੱਟਣ ਵਿਚ ਲੱਗੀ ਹੋਈ ਹੈ | ਜਿਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਦਾ ਉਹ ਸਵਾਗਤ ਕਰਦੇ ਹਨ, ਪਰ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਗਈ ਹੈ ਸਕੂਲ ਬੰਦ ਪਏ ਹਨ, ਧਰਨੇ ਮੁਜ਼ਾਹਰੇ ਹੋ ਰਹੇ ਹਨ ਅਤੇ ਪੰਜਾਬ ਵਿਚ ਕਤਲ ਲੁੱਟਾਂ ਖੋਹਾਂ ਅਤੇ ਡਕੈਤੀਆਂ ਦਾ ਦੌਰ ਚੱਲ ਰਿਹਾ ਹੈ ਅਤੇ ਪੰਜਾਬ ਇੱਕ ਲਾਵਾਰਿਸ ਸੂਬਾ ਬਣਿਆ ਹੋਇਆ ਜਿਸ ‘ਤੇ ਪੰਜਾਬ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ |