S. Jaishankar

ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਨੇ ਬ੍ਰਾਜ਼ੀਲ ਦੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 24 ਅਗਸਤ 2022: ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ (Dr. S. Jaishankar) ਲਾਤੀਨੀ ਅਮਰੀਕਾ ਦੇ ਤਿੰਨ ਪ੍ਰਮੁੱਖ ਦੇਸ਼ਾਂ ਬ੍ਰਾਜ਼ੀਲ, ਅਰਜਨਟੀਨਾ ਅਤੇ ਪੈਰਾਗੁਏ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲਾਤੀਨੀ ਅਮਰੀਕਾ ਦੇ ਇਸ ਵਿਸ਼ਾਲ ਖੇਤਰ ਵਿੱਚ ਹਿੱਸੇਦਾਰਾਂ ਨਾਲ ਵਧੇਰੇ ਸ਼ਮੂਲੀਅਤ ਲਈ ਮੀਟਿੰਗਾਂ ਕੀਤੀਆਂ ਹਨ।

ਇਸਦੇ ਨਾਲ ਹੀ ਉਨ੍ਹਾਂ ਨੇ ਭਾਰਤ ਲਈ ਲਾਤੀਨੀ ਅਮਰੀਕਾ ਨੂੰ ਪ੍ਰਮੁੱਖ ਵਪਾਰਕ ਕੇਂਦਰ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਮਹੱਤਵਪੂਰਨ ਗੱਲ ਇਹ ਹੈ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਦੱਖਣੀ ਅਮਰੀਕਾ ਦੇ ਦੌਰੇ ‘ਤੇ ਹਨ |

ਵਿਦੇਸ਼ ਮੰਤਰੀ ਜੈਸ਼ੰਕਰ ਨੇ ਬੀਤੇ ਦਿਨ ਮੰਗਲਵਾਰ ਨੂੰ ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਪ੍ਰਮੁੱਖ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਨਾ ਸਿਰਫ਼ ਭਾਗੀਦਾਰ ਹਨ, ਸਗੋਂ ਆਪਸੀ ਵਿਕਾਸ ਅਤੇ ਤਰੱਕੀ ਲਈ ਵਧੀਆ ਅਭਿਆਸ ਵੀ ਸਾਂਝੇ ਕਰ ਸਕਦੇ ਹਨ।

ਜੈਸ਼ੰਕਰ ਨੇ ਮੰਗਲਵਾਰ ਨੂੰ ਟਵੀਟ ਕਰਦਿਆਂ ਲਿਖਿਆ ਕਿ ਪਿਛਲੇ ਸਾਲ ਲਾਤੀਨੀ ਅਮਰੀਕਾ ਨਾਲ ਸਾਡਾ ਸਮੂਹਿਕ ਵਪਾਰ 50 ਅਰਬ ਡਾਲਰ ਤੋਂ ਥੋੜ੍ਹਾ ਘੱਟ ਸੀ। ਜੇਕਰ ਇੱਥੇ ਇਸ ਤਰ੍ਹਾਂ ਦੀਆਂ ਹੋਰ ਮੀਟਿੰਗਾਂ ਹੁੰਦੀਆਂ ਹਨ, ਤਾਂ ਮੈਨੂੰ ਲੱਗਦਾ ਹੈ ਕਿ ਅਸੀਂ ਭਾਰਤ ਲਈ ਵੀ ਲਾਤੀਨੀ ਅਮਰੀਕਾ ਨੂੰ ਇੱਕ ਬਹੁਤ ਵੱਡਾ ਵਪਾਰਕ ਕੇਂਦਰ ਬਣਾ ਸਕਦੇ ਹਨ |

Scroll to Top