ਸਕੂਲ ਸਿੱਖਿਆ ਵਿਭਾਗ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

ਚੰਡੀਗੜ, 22 ਸਤੰਬਰ 2021 : ਇਕਹਿਰੇ ਮਾਪਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨਾਂ ਦੇ ਬੱਚਿਆਂ ਨੂੰ ਬਿਨਾ ਕਿਸੇ ਅੜਚਨ ਤੋਂ ਸਕੂਲਾਂ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜੋ – ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਹਟਾਉਣ ਦੇ ਆਦੇਸ਼

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵੇਲੇ ਦਾਖਲਾ ਫਾਰਮ ’ਤੇ ਬੱਚੇ ਦੇ ਮਾਂ-ਪਿਓ ਦੋਵਾਂ ਦਾ ਨਾਂ ਦਰਜ ਕਰਨ ਦੀ ਵਿਵਸਥਾ ਹੈ। ਇਸ ਕਰਕੇ ਇਕਹਿਰੇ ਰਹਿ ਰਹੇ ਮਾਪਿਆਂ ਨੂੰ ਆਪਣੇ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਦਿੱਕਤ ਪੇਸ਼ ਆ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਨੇ ਜ਼ਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਇਨਾਂ ਨਿਰਦੇਸ਼ਾਂ ਵਿੱਚ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਏਡਿਡ ਅਤੇ ਅਣਏਡਿਡ ਸਕੂਲਾਂ ਨੂੰ ਕਿਸੇ ਵੀ ਕਾਰਨ ਕਰਕੇ ਇਕੱਲੇ ਰਹਿ ਰਹੇ ਮਾਂ-ਪਿਓ ਦੇ ਬੱਚੇ ਨੂੰ ਸਕੂਲ ’ਚ ਦਾਖਲਾ ਦੇਣ ਤੋਂ ਇਨਕਾਰ ਨਾ ਕਰਨ ਲਈ ਕਿਹਾ ਗਿਆ ਹੈ।

Scroll to Top