ਚੰਡੀਗ੍ਹੜ 26 ਅਗਸਤ 2022: ਭਾਜਪਾ ਨੇਤਾ ਸੋਨਾਲੀ ਫੋਗਾਟ (Sonali Phogat) ਦੀ ਮੌਤ ਨੂੰ ਲੈ ਕੇ ਗੋਆ ਪੁਲਿਸ ਨੇ ਨਵਾਂ ਖ਼ੁਲਾਸਾ ਕੀਤਾ ਹੈ | ਗੋਆ ਪੁਲਿਸ (Goa Police) ਦੇ ਆਈਜੀ ਓਮਵੀਰ ਸਿੰਘ ਬਿਸ਼ਨੋਈ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੋਨਾਲੀ ਫੋਗਾਟ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਗਏ ਸਨ।ਆਈਜੀ ਬਿਸ਼ਨੋਈ ਅਨੁਸਾਰ ਸੋਨਾਲੀ ਦੇ ਪੀਏ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੇਖਿਆ ਗਿਆ ਕਿ ਮੁਲਜ਼ਮ ਸੁਧੀਰ ਸਾਂਗਵਾਨ ਅਤੇ ਉਸ ਦਾ ਸਾਥੀ ਸੁਖਵਿੰਦਰ ਸਿੰਘ ਸੋਨਾਲੀ ਨਾਲ ਕਲੱਬ ਵਿੱਚ ਪਾਰਟੀ ਕਰ ਰਹੇ ਸਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚੋਂ ਇਕ ਨੇ ਪੀੜਤਾ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਲਈ ਮਜਬੂਰ ਕੀਤਾ।
ਪੁਲਿਸ ਵਲੋਂ ਪੁੱਛਗਿੱਛ ਦੌਰਾਨ ਸੁਖਵਿੰਦਰ ਅਤੇ ਸੁਧੀਰ ਨੇ ਮੰਨਿਆ ਕਿ ਉਨ੍ਹਾਂ ਨੇ ਜਾਣਬੁੱਝ ਕੇ ਤਰਲ ਪਦਾਰਥ ਮਿਲਾਇਆ ਅਤੇ ਸੋਨਾਲੀ ਨੂੰ ਪਿਆਇਆ। ਜਿਸਦੇ ਚੱਲਦੇ ਓਵਰਡੋਜ਼ ਕਾਰਨ ਜਦੋਂ ਸੋਨਾਲੀ ਦੀ ਸਿਹਤ ਵਿਗੜ ਗਈ ਸੀ |ਅੱਜ ਸੋਨਾਲੀ ਫੌਗਾਟ ਦੀ ਲਾਸ਼ ਗੋਆ ਤੋਂ ਹਰਿਆਣਾ ਦੇ ਹਿਸਾਰ ਲਿਆਂਦੀ ਗਈ, ਜਿੱਥੇ ਸੋਨਾਲੀ ਫੌਗਾਟ ਦਾ ਅੰਤਿਮ ਸਸਕਾਰ ਕੀਤਾ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਅਤੇ ਭਾਜਪਾ ਲੀਡਰਸ਼ਿਪ ਵੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਈ।