ਚੰਡੀਗੜ 26 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਅਤੇ ਦੁੱਧ ਉਤਪਾਦਕਾਂ (Milk Producers) ਨਾਲ ਮੀਟਿੰਗ ਸਮਾਪਤ ਹੋ ਗਈ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਲਿਖਿਆ ਕਿ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੇ ਸਹਿਮਤੀ ਬਣ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਰਹਿੰਦੇ ਬਕਾਏ ਦਾ ਭੁਗਤਾਨ 15 ਸਤੰਬਰ ਤੱਕ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਇਸ ਕੈਬਿਨਟ ਮੀਟਿੰਗ ‘ਚ ਕਿਹਾ ਗਿਆ ਕਿ ਸੂਬੇ ‘ਚ ਲੰਪੀ ਸਕਿੱਨ ਬਿਮਾਰੀ ਨਾਲ ਹੋਈਆਂ ਪਸ਼ੂਆਂ ਦੀਆਂ ਮੌਤਾਂ ਸੰਬੰਧੀ ਸਰਵੇ ਕਰਵਾਇਆ ਜਾਵੇਗਾ ਅਤੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ। ਇਸਦੇ ਨਾਲ ਹੀ ਦੁੱਧ ਉਤਪਾਦਕਾਂ ਨੇ ਪਿਛਲੇ ਕਈ ਦਿਨਾਂ ਤੋਂ ਦਿੱਤਾ ਜਾ ਰਾਹ ਧਰਨਾ ਵਾਪਸ ਲੈ ਲਿਆ ਹੈ |
ਅੱਜ ਦੁੱਧ ਉਤਪਾਦਕ ਕਿਸਾਨਾਂ ਨਾਲ ਅਹਿਮ ਮੀਟਿੰਗ ਹੋਈ…ਕਿਸਾਨ ਵੀਰਾਂ ਨੂੰ ਬਣਦੇ ਬਕਾਏ 15 ਸਤੰਬਰ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ…
ਦੁੱਧ ਉਤਪਾਦਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਸਰਕਾਰ ਤਰਫੋਂ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਨੇ… pic.twitter.com/bsi1kJo1xI
— Bhagwant Mann (@BhagwantMann) August 26, 2022