July 7, 2024 4:12 pm
ਖੁਰਾਕ ਮੰਤਰੀ ਆਸ਼ੂ

ਟੈਂਡਰ ਘੁਟਾਲੇ ਮਾਮਲੇ ‘ਚ ਵਿਜੀਲੈਂਸ ਬਿਊਰੋ ਵਲੋਂ 10 ਜਣਿਆਂ ਨੂੰ ਸੰਮਨ ਜਾਰੀ

ਚੰਡੀਗ੍ਹੜ 27 ਅਗਸਤ 2022: ਵਿਜੀਲੈਂਸ ਬਿਊਰੋ (Vigilance Bureau) ਵਲੋਂ ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਅਦਾਲਤ ‘ਚ ਪੇਸ਼ੀ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ 10 ਜਣਿਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਜਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪਹਿਲੀ ਪੇਸ਼ੀ ਤੋਂ ਬਾਅਦ ਉਸ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ |