Raja Waring

ਰਾਜਾ ਵੜਿੰਗ ਦਾ ਖਹਿਰਾ ਨੂੰ ਜਵਾਬ, ਕਿਹਾ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ, ਇੱਜਤ ਘਟ ਜਾਂਦੀ ਹੈ

ਚੰਡੀਗੜ੍ਹ 27 ਅਗਸਤ 2022: ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਟਵੀਟ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਕਿਹਾ ਕਿ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ | ਉਨ੍ਹਾਂ ਦੇ ਇਸ ਬਿਆਨ ‘ਤੇ ਰਾਜਾ ਵੜਿੰਗ ਨੇ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ, ਇਸ ਨਾਲ ਇੱਜਤ ਘਟ ਜਾਂਦੀ ਹੈ।

ਜਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਟਵੀਟ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਨੂੰ ਸਲਾਹ ਦਿੱਤੀ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਭਖਦੇ ਮੁੱਦੇ ਹਨ | ਜਿਨ੍ਹਾਂ ‘ਤੇ ਕਾਂਗਰਸ ਨੂੰ ਕੰਮ ਕਰਨਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਰਾਜਾ ਵੜਿੰਗ ਨੇ ਪੰਜਾਬ ਦੇ ਹਰ ਮੁੱਦੇ ‘ਤੇ ਆਵਾਜ਼ ਚੁੱਕੀ ਹੈ। ਭਾਵੇਂ ਉਹ ਕਿਸਾਨਾਂ ਨਾਲ ਸਬੰਧਤ ਹੋਵੇ ਜਾਂ ਹੋਰ ਕਿਸੇ ਹੋਰ ਵਿਸ਼ੇ ਨਾਲ । ਇਸਦੇ ਨਾਲ ਹੀ ਪੰਜਾਬ ਪੁਲਿਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦਾ ਧਰਨਾ ਚੁਕਵਾਉਣਾ ਚਾਹੁੰਦੀ ਹੈ, ਜਦ ਕਿ ਉਹ ਸ਼ਾਂਤਮਈ ਅਤੇ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਤੋਂ ਹੀ ਇਜਾਜ਼ਤ ਲੈ ਕੇ ਧਰਨੇ ‘ਤੇ ਬੈਠੇ ਹਨ।

ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕਈ ਹੋਰ ਨਜ਼ਦੀਕੀਆਂ ਨੂੰ ਸੰਮਨ ਭੇਜਣ ਦੇ ਜਵਾਬ ‘ਚ ਕਿਹਾ ਕਿ ਇਕ ਤੋਂ ਕੁੱਝ ਨਹੀਂ ਮਿਲਿਆ ਤਾਂ ਬਾਕੀਆਂ ਨੂੰ ਬੁਲਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਇਹ ਕਾਰਵਾਈ ਕਰ ਰਹੀ ਹੈ |ਦੱਸ ਦਈਏ ਕਿ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਵੱਲੋਂ ਆਪਣੇ ਨੇਤਾ ਭਾਰਤ ਭੂਸ਼ਨ ਆਸ਼ੂ ਦੀ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਹੋਈ ਗ੍ਰਿਫਤਾਰੀ ਦੇ ਵਿਰੋਧ ਵਿਚ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ।

 

Scroll to Top