June 30, 2024 6:45 am
The Supreme Court

ਸੁਪਰੀਮ ਕੋਰਟ ਨੇ ਹਿਜਾਬ ਮਾਮਲੇ ‘ਚ ਕਰਨਾਟਕ ਸਰਕਾਰ ਨੂੰ ਭੇਜਿਆ ਨੋਟਿਸ

ਚੰਡੀਗੜ 29 ਅਗਸਤ 2022: ਸੁਪਰੀਮ ਕੋਰਟ (The Supreme Court) ਨੇ ਹਿਜਾਬ ਬੈਨ ਮਾਮਲੇ (Hijab ban case) ‘ਚ ਕਰਨਾਟਕ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਨੂੰ ਕਰੇਗੀ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਣ ਵਾਲੇ ਕਰਨਾਟਕ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ।

ਦੱਸ ਦਈਏ ਕਿ ਵੱਖ-ਵੱਖ ਪਟੀਸ਼ਨਰਾਂ ਨੇ ਕਰਨਾਟਕ (Karnataka) ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਹੈ, ਜੋ ਸਕੂਲਾਂ ਅਤੇ ਕਾਲਜਾਂ ‘ਚ ਪਹਿਰਾਵੇ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੰਦਾ ਹੈ। ਸੁਪਰੀਮ ਕੋਰਟ ਨੂੰ ਕੀਤੀ ਗਈ ਇਕ ਅਪੀਲ ਵਿਚ ਸਰਕਾਰੀ ਅਧਿਕਾਰੀਆਂ ‘ਤੇ ‘ਮਤਰੇਈ ਮਾਂ ਵਾਲਾ ਸਲੂਕ’ ਦਾ ਵੀ ਦੋਸ਼ ਲਗਾਇਆ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦਾ ਅਭਿਆਸ ਕਰਨ ਤੋਂ ਰੋਕਿਆ ਗਿਆ ਹੈ |