ਚੰਡੀਗੜ੍ਹ 30 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ‘ਚ 14 ਸਤੰਬਰ ਨੂੰ ਮੁੜ ਤਲਬ ਕੀਤਾ ਹੈ।ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਪਰ ਸੁਖਬੀਰ ਬਾਦਲ ਇੱਕ ਹੋਰ ਮਾਮਲੇ ਵਿੱਚ ਪੇਸ਼ ਹੋਣ ਲਈ ਜ਼ੀਰਾ ਗਏ ਹਨ। ਜਿਸ ਕਾਰਨ ਉਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕੇ। ਦੂਜੇ ਪਾਸੇ ਸੁਖਬੀਰ ਬਾਦਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੌਰਾਨ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ |
ਨਵੰਬਰ 23, 2024 3:45 ਪੂਃ ਦੁਃ