ਚੰਡੀਗੜ੍ਹ 30 ਅਗਸਤ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਗੈਰ ਰਸਮੀ ਤੌਰ ‘ਤੇ ਕਲੀਨ ਚਿੱਟ ਦੇ ਦੇਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਜਨਤਕ ਜੀਵਨ ‘ਚ ਆਉਂਦੇ ਹਾਂ ਤਾਂ ਸਾਨੂੰ ਕਿਸੇ ਵੀ ਜਾਂਚ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਬੀਆਈ ਨੇ ਗੈਰ ਰਸਮੀ ਤੌਰ ‘ਤੇ ਕਲੀਨ ਚਿੱਟ ਦੇ ਦਿੱਤੀ, ਪਰ ਸਿਆਸੀ ਦਬਾਅ ਹੇਠ ਇੱਕ ਹਫ਼ਤੇ ਜਾਂ 10 ਦਿਨਾਂ ਵਿੱਚ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸਰਿਤਾ ਵਿਹਾਰ ਵਿੱਚ ਇੱਕ ਨਿਰਮਾਣ ਅਧੀਨ ਸਰਕਾਰੀ ਹਸਪਤਾਲ ਦਾ ਜਾਇਜ਼ਾ ਲਿਆ | ਇੱਥੇ 330 ਬਿਸਤਰਿਆਂ ਦਾ ਨਵਾਂ ਹਸਪਤਾਲ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋੜ ਦੇ ਮੱਦੇਨਜ਼ਰ ਅਜਿਹੇ ਕੁੱਲ ਸੱਤ ਹਸਪਤਾਲ ਸ਼ੁਰੂ ਕੀਤੇ ਗਏ ਸਨ।