ਚੰਡੀਗੜ੍ਹ 31ਅਗਸਤ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨਵਾਂ ਮੋੜ ਲੈ ਸਕਦਾ ਹੈ। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ‘ਆਪ’ ਨੇਤਾਵਾਂ ਸੌਰਭ ਭਾਰਦਵਾਜ, ਆਤਿਸ਼ੀ, ਦੁਰਗੇਸ਼ ਪਾਠਕ ਅਤੇ ਜੈਸਮੀਨ ਸ਼ਾਹ ਸਮੇਤ ਹੋਰਨਾਂ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਆਗੂਆਂ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਝੂਠਾ ਦੱਸ ਕੇ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ LG ਹਾਊਸ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ ਹੈ।
ਦਰਅਸਲ ‘ਆਪ’ ਦੇ ਇਨ੍ਹਾਂ ਨੇਤਾਵਾਂ ਨੇ ਵਿਨੈ ਕੁਮਾਰ ਸਕਸੈਨਾ ‘ਤੇ ਖਾਦੀ ਗ੍ਰਾਮ ਉਦਯੋਗ ਦੇ ਚੇਅਰਮੈਨ ਹੁੰਦਿਆਂ 1400 ਕਰੋੜ ਦੇ ਘਪਲੇ ਦੇ ਦੋਸ਼ ਲਾਏ ਸਨ। ਇਨ੍ਹਾਂ ‘ਆਪ’ ਆਗੂਆਂ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਹੈ ਕਿ ਉਪ ਰਾਜਪਾਲ 2016 ਵਿੱਚ ਨੋਟਬੰਦੀ ਦੌਰਾਨ ਇੱਕ ਘੁਟਾਲੇ ਵਿੱਚ ਸ਼ਾਮਲ ਸਨ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।
Delhi Lt Governor VK Saxena to take legal action against AAP leaders Saurabh Bhardwaj, Atishi, Durgesh Pathak and Jasmine Shah among others, for highly defamatory & false allegations of corruption by them: LG House officials
— ANI (@ANI) August 31, 2022