Bharat Bhushan Ashu

ਟੈਂਡਰ ਘੁਟਾਲੇ ‘ਚ ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਨੂੰ ਪਟਿਆਲਾ ਜੇਲ੍ਹ ‘ਚ ਕੀਤਾ ਤਬਦੀਲ

ਚੰਡੀਗੜ੍ਹ 31 ਅਗਸਤ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਦੇਰ ਸ਼ਾਮ ਪਟਿਆਲਾ ਜੇਲ੍ਹ ਤਬਦੀਲ ਕੀਤਾ ਗਿਆ ਹੈ । ਲੁਧਿਆਣਾ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਹੈ । ਅਦਾਲਤੀ ਹੁਕਮਾਂ ਤਹਿਤ ਆਸ਼ੂ ਨੂੰ ਪਹਿਲਾਂ ਕੇਂਦਰੀ ਜੇਲ੍ਹ ਲੁਧਿਆਣਾ ਲਿਆਂਦਾ ਗਿਆ ਪਰ ਸੁਰੱਖਿਆ ਦੇ ਮੱਦੇਨਜ਼ਰ ਭਾਰਤ ਭੂਸ਼ਣ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜਣ ਦਾ ਫੈਸਲਾ ਕੀਤਾ ਗਿਆ |

Scroll to Top