Sukhbir Singh Badal

ਸੁਖਬੀਰ ਸਿੰਘ ਬਾਦਲ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਅਦਾਲਤ ‘ਚ ਹੋਏ ਪੇਸ਼

ਚੰਡੀਗ੍ਹੜ 03 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸ਼ਨੀਵਾਰ ਨੂੰ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਇੱਥੇ ਦਾਇਰ ਪਟੀਸ਼ਨ ਵਿੱਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਟੀਸ਼ਨਕਰਤਾ ਦਾ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਲਈ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।

ਜਿਕਰਯੋਗ ਹੈ ਕਿ 2009 ਵਿੱਚ ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਵਲੋਂ ਹੁਸ਼ਿਆਰਪੁਰ ਦੀ ਅਦਾਲਤ (Hoshiarpur court) ਵਿੱਚ ਕੇਸ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡਾਂ ’ਤੇ ਪਾਰਟੀ ਦੀ ਪਛਾਣ ਹਾਸਲ ਕੀਤੀ ਹੈ। ਇਸਦੇ ਚੱਲਦੇ ਹੁਸ਼ਿਆਰਪੁਰ ਅਦਾਲਤ ਨੇ ਇਹ ਮਾਮਲਾ ਹਾਈਕੋਰਟ ਨੂੰ ਭੇਜ ਦਿੱਤਾ ਸੀ। ਹਾਲਾਂਕਿ ਹਾਈਕੋਰਟ ਨੇ ਇਸਨੂੰ ਵਾਪਸ ਹੁਸ਼ਿਆਰਪੁਰ ਕੋਰਟ ਨੂੰ ਭੇਜ ਦਿੱਤਾ।ਪਟੀਸ਼ਨਕਰਤਾ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਇਹ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿੱਚ ਵੀ ਹਿੱਸਾ ਲੈਂਦਾ ਹੈ।

Scroll to Top