Kuldeep Singh Dhaliwal

ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 07 ਸਤੰਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਵਾਦ ਇਕ ਵਾਰ ਫਿਰ ਭਖ ਚੁੱਕਾ ਹੈ | ਇਸ ਮਾਮਲੇ ‘ਤੇ ਬੀਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਪੰਜਾਬ ਇਸ ‘ਚ ਸਹਿਯੋਗ ਨਹੀਂ ਕਰ ਰਿਹਾ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਚਾਰ ਹਫਤਿਆਂ ਦੇ ਅੰਦਰ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਨਾਲ ਮੀਟਿੰਗ ਕਰਨ ਲਈ ਕਿਹਾ ਹੈ।

ਇਸ ਦੋਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਪੰਜਾਬ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਅਸੀਂ ਇਸ ਬਾਰੇ ਸੁਪਰੀਮ ਕੋਰਟ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ। ਮੁੜ ਉਸ ਦੇ ਪੱਖ ‘ਤੇ ਖੜ੍ਹਾਂਗਾ।

ਕੁਲਦੀਪ ਸਿੰਘ  ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਐਸਵਾਈਐਲ ਨਹਿਰ ਸਬੰਧੀ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ । ਉਨ੍ਹਾਂ ਕਿਹਾ ਕਿ ਮੀਟਿੰਗ ਬਾਅਦ ਵਿੱਚ ਹੋਵੇਗੀ ਪਰ ਮੈਂ ਆਪਣਾ ਪੱਖ ਪੇਸ਼ ਕਰਨ ਤੋਂ ਪਹਿਲਾਂ ਦੱਸਦਾ ਹਾਂ ਕਿ ਸਾਡੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਨਹੀਂ ਹੈ। ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਦਾ ਰਾਹ ਲੱਭੇ।

Scroll to Top