July 5, 2024 12:47 am
One Nation One Election

ਭਾਰਤ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ

ਚੰਡੀਗੜ੍ਹ 07 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੂੰ ਜੈਡ ਪਲੱਸ (Z+) ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ 76 ਸਾਲਾ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਹਥਿਆਰਬੰਦ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਜਵਾਨ ਤਾਇਨਾਤ ਕੀਤੇ ਜਾਣਗੇ। CRPF ਦੀ ਵੀਆਈਪੀ ਸੁਰੱਖਿਆ ਕਮਾਂਡੋ ਯੂਨਿਟ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ‘ਚ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਸੀ। ਸੀਆਰਪੀਐਫ ਨੇ ਵੀ 5 ਸਤੰਬਰ ਤੋਂ ਜ਼ਿੰਮੇਵਾਰੀ ਸੰਭਾਲ ਲਈ ਹੈ। ਸਾਬਕਾ ਰਾਸ਼ਟਰਪਤੀ ਦੀ ਰਿਹਾਇਸ਼ ਦੀ ਸੁਰੱਖਿਆ ਵੀ ਸੀਆਰਪੀਐਫ ਵੱਲੋਂ ਕੀਤੀ ਜਾਵੇਗੀ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਦਾ ਕਾਰਜਕਾਲ 25 ਜੁਲਾਈ ਨੂੰ ਖ਼ਤਮ ਹੋ ਗਿਆ ਸੀ। ਉਨ੍ਹਾਂ ਦੀ ਥਾਂ ‘ਤੇ ਦ੍ਰੋਪਦੀ ਮੁਰਮੂ ਨੂੰ ਦੇਸ਼ ਦਾ ਰਾਸ਼ਟਰਪਤੀ ਚੁਣਿਆ ਗਿਆ ਹੈ। ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਨੇ ਦ੍ਰੋਪਦੀ ਮੁਰਮੂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਨ੍ਹਾਂ ਨੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹਰਾਇਆ।