Sadhu Singh Dharamsot

ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ ਤੋਂ ਹੋਏ ਰਿਹਾਅ

ਚੰਡੀਗੜ੍ਹ 07 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਦੇ ਸਮਰਥਕਾਂ ਨੇ ਢੋਲ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਜ਼ਿਕਰਯੋਗ ਹੈ ਕਿ ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਫੀ ਅਟਕਲਾਂ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈਪੀਸੀ ਦੀਆਂ ਹੋਰ ਧਾਰਾਵਾਂ ਤਹਿਤ ਵੀ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੇਨੂ ਰੱਬ ਅਤੇ ਦੇਸ਼ ਦੇ ਕਾਨੂੰਨ ਦੇ ਪੂਰਾ ਭਰੋਸਾ ਹੈ | ਇਸ ਦੌਰਾਨ ਆਪਣਿਆਂ ਅਤੇ ਪਰਾਇਆਂ ਦਾ ਪਤਾ ਲੱਗ ਜਾਂਦੇ |

Scroll to Top