ਗੰਨਾ ਕਿਸਾਨਾਂ

ਪੰਜਾਬ ਸਰਕਾਰ ਵਲੋਂ ਗੰਨਾ ਕਿਸਾਨਾਂ ਦੀ 75 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਚੰਡੀਗੜ੍ਹ 07 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਇੱਕ ਹੋਰ ਵਾਅਦਾ ਪੂਰਾ ਕੀਤਾ। ਵਿੱਤ ਵਿਭਾਗ ਨੇ ਗੰਨਾ ਕਿਸਾਨਾਂ ਦੇ ਬਕਾਏ 75 ਕਰੋੜ ਰੁਪਏ ਦੀ ਰਾਸ਼ੀ ਸ਼ੂਗਰਫੈੱਡ ਨੂੰ ਜਾਰੀ ਕੀਤੇ ਹਨ।। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਪੰਜਾਬ ਸਰਕਾਰ ਪਹਿਲਾਂ ਹੀ 200 ਕਰੋੜ ਰੁਪਏ ਦੇ ਚੁੱਕੀ ਹੈ। ਹੁਣ ਸਰਕਾਰੀ ਖੰਡ ਮਿੱਲਾਂ ਕੋਲ ਕਿਸਾਨਾਂ ਦੇ ਬਕਾਏ ਨਹੀਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ‘ਚ ਕੁਝ ਦਿਨ ਪਹਿਲਾਂ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਅੱਜ ਹੀ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਾਕੀ ਰਾਸ਼ੀ ਰੁਪਏ 7 ਸਤੰਬਰ ਨੂੰ ਜਾਰੀ ਕਰ ਲਈ ਕਿਹਾ ਸੀ |

Scroll to Top