ਅੰਮ੍ਰਿਤਸਰ 08 ਸਤੰਬਰ 2022: ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਨਜਦੀਕ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਿਸ ਵਲੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਮੁਲਜ਼ਮ ਜੋ ਕਿ ਖ਼ਾਲਸਾ ਕਾਲਜ ਦੇ ਨਜ਼ਦੀਕ ਰਹਿੰਦਾ ਹੈ|
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਿਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਉਸ ‘ਤੇ ਇਲਜ਼ਾਮ ਲਾਏ ਗਏ ਸਨ ਕਿ ਉਸ ਵੱਲੋਂ ਕਿਸੇ ਨਸ਼ੇ ਦਾ ਸੇਵਨ ਕੀਤਾ ਗਿਆ ਸੀ | ਬੀਤੀ ਰਾਤ ਦਰਬਾਰ ਸਾਹਿਬ ਦੇ ਨਜ਼ਦੀਕ ਕੁਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ |
ਉੱਥੇ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਕਹਿਣਾ ਹੈ ਕਿ ਬੀਤੀ ਰਾਤ 12 ਵਜੇ ਦੇ ਕਰੀਬ ਇੱਕ ਨੌਜਵਾਨ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੇ ਹੈਰੀਟੇਜ ਸਟਰੀਟ ਵਿਚ ਕਤਲ ਕੀਤਾ ਗਿਆ ਹੈ | ਜਿਸ ਨੂੰ ਲੈ ਕੇ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜੋ ਕਿ ਖਾਲਸਾ ਕਾਲਜ ਦੇ ਨਜ਼ਦੀਕ ਰਹਿੰਦਾ ਹੈ |
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਸ ਵਿਅਕਤੀ ਵਲੋਂ ਨਸ਼ੀਲਾ ਪਦਾਰਥ ਖਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ | ਇਸ ਨੂੰ ਰੋਕਣ ਦੇ ਬਾਵਜੂਦ ਇਸ ਵੱਲੋਂ ਸਾਡੇ ਨਾਲ ਹੱਥੋਂਪਾਈ ਸ਼ੁਰੂ ਕਰ ਦਿੱਤੀ |
ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੂਜੇ ਦੋ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਾਂਗੇ | ਪੁਲਿਸ ਅਧਿਕਾਰੀ ਦੇ ਮੁਤਾਬਕ ਤੀਜੇ ਦੋਸ਼ੀ ਦੀ ਵੀ ਭਾਲ ਜਾਰੀ ਹੈ ਅਤੇ ਉਸਦਾ ਇਸ ਕੇਸ ਵਿੱਚ ਕੀ ਸ਼ਮੂਲੀਅਤ ਹੈ ਉਸਦੀ ਜਾਂਚ ਕੀਤੀ ਜਾਵੇਗੀ | ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਕਿਹਾ ਕਿ ਜੋ ਲੋਕ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰ ਰਹੇ ਹਨ ਅਤੇ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਕਾਨੂੰਨ ਸਾਰਿਆਂ ਲਈ ਇਕੋ ਇਕੋ ਜਿਹਾ ਹੈ |