ਚੰਡੀਗੜ੍ਹ 08 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ‘ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 28 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ। ਗ੍ਰੇਨਾਈਟ ਪੱਥਰ ‘ਤੇ ਉੱਕਰੀ ਇਸ ਮੂਰਤੀ ਦਾ ਭਾਰ 65 ਮੀਟ੍ਰਿਕ ਟਨ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੈਂਟਰਲ ਵਿਸਟਾ ਐਵੇਨਿਊ (Central Vista Avenue) ਦਾ ਵੀ ਉਦਘਾਟਨ ਕਰਨਗੇ। ਇਸ ਪ੍ਰੋਗਰਾਮ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਇੰਡੀਆ ਗੇਟ ਦੇ ਸਾਰੇ 10 ਰੂਟਾਂ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ।
July 7, 2024 11:19 am