Bharat Bhushan Ashu

ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ‘ਚ ਅੱਜ ਸੁਣਵਾਈ

ਚੰਡੀਗੜ੍ਹ 09 ਸਤੰਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਵਲੋਂ ਪਾਈ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ | ਪਿਛਲੀ ਸੁਣਵਾਈ ਦੌਰਾਨ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅਗਲੀ ਸੁਣਵਾਈ 9 ਸਤੰਬਰ ਤੈਅ ਕੀਤੀ ਗਈ ਸੀ।

ਇਹ ਦੇਖਣਾ ਹੋਵੇਗਾ ਕਿ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਜ਼ਮਾਨਤ ਦਿੰਦੀ ਹੈ ਜਾਂ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ | ਜਿਕਰਯੋਗ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਆਸ਼ੂ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ| ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਫਿਰ 31 ਅਗਸਤ ਨੂੰ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਫਿਲਹਾਲ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

Scroll to Top