Lawrence Bishnoi

ਲਾਰੈਂਸ ਬਿਸ਼ਨੋਈ ਦੀ ਖਰੜ ਦੀ ਅਦਾਲਤ ‘ਚ ਪੇਸ਼ੀ, ਬਠਿੰਡਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ 12 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਕੇਸ ਵਿੱਚ ਸੋਮਵਾਰ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਸ ਦੌਰਾਨ ਖਰੜ ਦੀ ਅਦਾਲਤ (Kharar court) ਨੇ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਬਠਿੰਡਾ ਪੁਲਿਸ (Bathinda police) ਵੱਲੋਂ ਇੱਕ ਕੇਸ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ।

ਜਿਕਰਯੋਗ ਹੈ ਕਿ 8 ਸਤੰਬਰ ਨੂੰ ਪੇਸ਼ੀ ਵਿਚ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਜਿੱਥੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ । ਇਸ ਦੌਰਾਨ ਗੈਂਗਸਟਰ ਬਿਸ਼ਨੋਈ ਨੂੰ ਪੂਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅੱਜ NIA ਦੀ ਟੀਮ ਨੇ ਦੁਤਾਰਾਵਾਲੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੱਦੀ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ । ਦੂਜੇ ਪਾਸੇ ਮੁਕਤਸਰ ‘ਚ ਗੋਲਡੀ ਬਰਾੜ ਦੇ ਘਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਵਿਚ ਵੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਬਾਗ ਵਾਲੀ ਗਲੀ ਅਤੇ ਆਦੇਸ਼ ਨਗਰ ਵਿਚ ਛਾਪੇਮਾਰੀ ਕੀਤੀ ਗਈ |

Scroll to Top