Air India Express

ਮਸਕਟ ਏਅਰਪੋਰਟ ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਲੱਗੀ ਅੱਗ

ਚੰਡੀਗੜ੍ਹ 14 ਸਤੰਬਰ 2022: ਮਸਕਟ ਏਅਰਪੋਰਟ (Muscat Airport) ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਜਹਾਜ਼ ‘ਚੋਂ ਧੂੰਆਂ ਨਿਕਲਣ ਤੋਂ ਬਾਅਦ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 145 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਜਹਾਜ਼ ਵਿੱਚ ਚਾਰ ਨਵਜੰਮੇ ਬੱਚੇ ਵੀ ਸਵਾਰ ਸਨ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

Scroll to Top