Arshdeep Singh

ਤਾਲਿਬਾਨ ਸਰਕਾਰ ਨੇ ਸਿੱਖ ਧਰਮ ਦੇ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲੈ ਕੇ ਜਾਣ ‘ਤੇ ਲਾਈ ਪਾਬੰਦੀ

ਚੰਡੀਗੜ੍ਹ 15 ਸਤੰਬਰ 2022: ਤਾਲਿਬਾਨ ਸਰਕਾਰ (Taliban Government) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ( Sri Guru Granth Sahib) ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਰਤੇ ਪਰਵਾਨ ਗੁਰਦੁਆਰੇ ‘ਚ ਹੋਏ ਬੰਬ ਧਮਾਕੇ ਅਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਭਾਰਤ ਸਰਕਾਰ ਅਫਗਾਨਿਸਤਾਨ ‘ਚ ਰਹਿ ਰਹੇ ਸਿੱਖਾਂ ਨੂੰ ਈ-ਵੀਜ਼ਾ ਦੇ ਰਹੀ ਹੈ।

ਅਫਗਾਨ ਸਿੱਖ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਆਪਣੇ ਨਾਲ ਲੈ ਕੇ ਆ ਰਹੇ ਸਨ ਪਰ ਅਫਗਾਨਿਸਤਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ‘ਤੇ ਰੋਕ ਲਗਾ ਦਿੱਤੀ । ਜਿਸਦੇ ਕਾਰਨ 60 ਸਿੱਖ ਵੀ ਭਾਰਤ ਨਹੀਂ ਆ ਸਕੇ । ਅਫਗਾਨਿਸਤਾਨ ਦੇ ਸੱਭਿਆਚਾਰਕ ਮੰਤਰਾਲੇ ਨੇ ਧਾਰਮਿਕ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ।

ਪਿਛਲੇ ਕੁਝ ਸਮੇਂ ਤੋਂ ਤਾਲਿਬਾਨ ਸਰਕਾਰ (Taliban Government) ਵੀ ਸ਼ਾਂਤ ਮਾਹੌਲ ਦਾ ਹਵਾਲਾ ਦਿੰਦੇ ਹੋਏ ਸਿੱਖਾਂ ਅਤੇ ਹਿੰਦੂਆਂ ਨੂੰ ਅਫਗਾਨਿਸਤਾਨ ਤੋਂ ਵਾਪਸ ਪਰਤਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ 11 ਸਤੰਬਰ ਨੂੰ 60 ਅਫਗਾਨ ਸਿੱਖਾਂ ਨੇ ਭਾਰਤ ਆਉਣਾ ਸੀ।

ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਧਾਰਮਿਕ ਮਾਮਲਿਆਂ ‘ਚ ਤਾਲਿਬਾਨ ਸਰਕਾਰ ਦੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।

ਅਫਗਾਨ ਵਿਦੇਸ਼ ਮੰਤਰਾਲਾ ਇਸ ਗੱਲ ‘ਤੇ ਅੜੇ ਹਨ ਕਿ ਅਫਗਾਨਿਸਤਾਨ ਦੇ ਸੱਭਿਆਚਾਰ ਅਤੇ ਸੂਚਨਾ ਮੰਤਰਾਲੇ ਤੋਂ ਅਧਿਕਾਰਤ ਪੁਸ਼ਟੀ ਪੱਤਰ ਪ੍ਰਾਪਤ ਹੋਣ ਤੱਕ ਧਾਰਮਿਕ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Scroll to Top