ਚੰਡੀਗੜ੍ਹ 16 ਸਤੰਬਰ 2022: ਅੰਮ੍ਰਿਤਸਰ ਪੁਲਿਸ (Amritsar police) ਨੇ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਸੰਬੰਧਿਤ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਕਥਿਤ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਦੀਪ ਸਿੰਘ ਮਨੀ ਰਈਆ ਨੂੰ ਗ੍ਰਿਫਤਾਰ ਕੀਤਾ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਰਈਆ ਨੂੰ ਅਜਨਾਲਾ ਰੋਡ ’ਤੇ ਪੈਂਦੇ ਇੱਕ ਪਿੰਡ ਤੋਂ ਅਤੇ ਮਨਦੀਪ ਤੂਫ਼ਾਨ ਨੂੰ ਪਿੰਡ ਜੰਡਿਆਲਾ ਗੁਰੂ ਅਤੇ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਗ੍ਰਿਫ਼ਤਾਰ ਕੀਤੇ ਕਥਿਤ ਗੈਂਗਸਟਰਾਂ ਦੀ ਸ਼ਨਾਖਤ ਮਨਦੀਪ ਸਿੰਘ ਤੂਫ਼ਾਨ ਵਾਸੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮਨਦੀਪ ਸਿੰਘ ਮਨੀ ਰਈਆ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਸੂਤਰਾਂ ਦੇ ਮੁਤਾਬਕ ਇਨ੍ਹਾਂ ਤੋਂ ਵੱਡੀ ਤਦਾਦ ‘ਚ ਅਸਲਾ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕਰਨਗੇ |