ਚੰਡੀਗੜ੍ਹ 16 ਸਤੰਬਰ 2022: ਦੇਸ਼ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਕਾਰਨ ਪਾਣੀ ਭਰ ਗਿਆ | ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ | ਇਸਦੇ ਵਿਚਾਲੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਭਾਰੀ ਬਾਰਿਸ਼ ਕਾਰਨ ਉੱਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ‘ਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੀ ਦਿਲਕੁਸ਼ਾ ਕਲੋਨੀ ਵਿੱਚ ਭਾਰੀ ਬਾਰਿਸ਼ ਕਾਰਨ ਉਸਾਰੀ ਅਧੀਨ ਕੰਧ ਡਿੱਗਣ ਕਾਰਨ 9 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਦੋ ਜ਼ਖ਼ਮੀ ਦੱਸੇ ਜਾ ਹਨ । ਇਨ੍ਹਾਂ ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਕਾਰਨ ਸਰਕਾਰੀ ਸਕੂਲ, ਸਰਕਾਰੀ ਦਫਤਰਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਬਿਜਲੀ ਕੱਟ ਦਿੱਤੀ ਗਈ ਹੈ |
ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਜਰਾਤ ਅਤੇ ਮੱਧ ਮਹਾਰਾਸ਼ਟਰ, ਚੰਬਲ ਡਿਵੀਜ਼ਨ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।