ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਸਮੇਤ ਦੁਨੀਆ ਦੇ ਕਈ ਦੇਸ਼ ਭਾਰੀ ਮੀਂਹ ਅਤੇ ਹੜ੍ਹਾਂ ਨਾਲ ਜੂਝ ਰਹੇ ਹਨ। ਇਸਦੇ ਨਾਲ ਹੀ ਹੁਣ ਪੱਛਮੀ ਨੇਪਾਲ ਵਿੱਚ ਵੀ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਤਾਬਕ ਪੱਛਮੀ ਨੇਪਾਲ (Nepal) ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਕਰੀਬ 17 ਜਣਿਆਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਸੁਦੂਰਪਸ਼ਿਮ ਸੂਬੇ ਦੇ ਅਛਾਮ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ, ਜੋ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਏ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਸੀ।
ਅਚਮ ਜ਼ਿਲ੍ਹੇ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਦੀਪੇਸ਼ ਰਿਜ਼ਾਲ ਨੇ ਦੱਸਿਆ ਕਿ ਕਾਠਮੰਡੂ ਸ਼ਹਿਰ ਤੋਂ ਲਗਭਗ 450 ਕਿਲੋਮੀਟਰ (281 ਮੀਲ) ਪੱਛਮ ਵਿੱਚ ਜ਼ਿਲ੍ਹੇ ਦੇ ਅਛਾਮ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 17 ਜਣਿਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਘਟਨਾਵਾਂ ਵਿੱਚ ਜ਼ਖ਼ਮੀ ਹੋਏ 11 ਵਿਅਕਤੀਆਂ ਨੂੰ ਇਲਾਜ ਲਈ ਜ਼ਿਲ੍ਹਾ ਸੁਰਖੇਤ ਲਿਜਾਇਆ ਗਿਆ। ਅਧਿਕਾਰੀ ਮੁਤਾਬਕ ਜ਼ਮੀਨ ਖਿਸਕਣ ਕਾਰਨ ਤਿੰਨ ਵਿਅਕਤੀ ਲਾਪਤਾ ਹੋ ਗਏ ਹਨ।