ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif) ਨਵੰਬਰ ਵਿੱਚ ਤੈਅ ਸਮੇਂ ਵਿੱਚ ਨਵਾਂ ਸੈਨਾ ਮੁਖੀ ਨਿਯੁਕਤ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਜਾਵੇਦ ਬਾਜਵਾ ਹਨ, ਜਿਨ੍ਹਾਂ ਦੀ ਉਮਰ 61 ਸਾਲ ਹੈ ਅਤੇ ਉਹ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਵਾਲ ਉਠਾਇਆ ਸੀ ਕਿ ਨਵੀਂ ਸਰਕਾਰ ਦੇ ਚੁਣੇ ਜਾਣ ਤੋਂ ਬਾਅਦ ਫੌਜ ਦੇ ਅਗਲੇ ਮੁਖੀ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫੌਜ ਮੁਖੀ ਦੀ ਨਿਯੁਕਤੀ ਸਬੰਧੀ ਨੀਤੀ ਸੰਵਿਧਾਨ ਵਿੱਚ ਬਹੁਤ ਸਪੱਸ਼ਟ ਹੈ, ਪਰ ਇਮਰਾਨ ਖਾਨ ਇਸ ਨੂੰ ਵਿਵਾਦਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਨਾਲ ਹੀ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਿੱਜੀ ਫਾਇਦੇ ਲਈ ਵਿਵਾਦ ਪੈਦਾ ਕਰ ਰਹੇ ਹਨ।