Punjab Cabinet

ਪੰਜਾਬ ਮੰਤਰੀ ਮੰਡਲ ਵਲੋਂ ਇੱਕ ਰੋਜ਼ਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤੇ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਬੁਲਾਈ ਗਈ ਸੀ ।

ਮੀਟਿੰਗ ਵਿੱਚ ਮੰਤਰੀ ਮੰਡਲ (Punjab Cabinet) ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਜਾਵੇਗਾ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤ ਹਾਸਲ ਕਰਨ ਤੋਂ ਇਲਾਵਾ ਪਾਰਟੀ ’ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ।

Scroll to Top