Sukhbir Badal

CM ਮਾਨ ਵੱਲੋਂ ਬੁਲਾਏ ਵਿਸ਼ੇਸ਼ ਇਜਲਾਸ ‘ਚ SYL, ਕਿਸਾਨੀ ਸੰਕਟ ਆਦਿ ਮੁੱਦਿਆਂ ‘ਤੇ ਹੋਣੀ ਚਾਹੀਦੀ ਹੈ ਚਰਚਾ: ਸੁਖਬੀਰ ਬਾਦਲ

ਅੰਮ੍ਰਿਤਸਰ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕੀਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਵਿਸ਼ੇਸ਼ ਇਜਲਾਸ ਬੁਲਾਏ ਜਾਣ ‘ਤੇ ਮਾਨ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ |

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਡਰਾਮਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਪੁਸ਼ਟੀ ਸਿਰਫ਼ ਸੀਬੀਆਈ ਜਾਂ ਹਾਈਕੋਰਟ ਦੀ ਨਿਗਰਾਨ ਹੇਠ ਜਾਂਚ ਵਿੱਚ ਹੀ ਹੋ ਸਕਦੀ ਹੈ | ਇਸ ਤਰ੍ਹਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਕੋਈ ਲਾਭ ਨਹੀਂ ਮਿਲਣਾ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਬਹੁਮਤ ਹਾਸਲ ਹੈ ਤੇ ਕਿਤੋਂ ਵੀ ਭਰੋਸਗੀ ਮਤਾ ਹਾਸਲ ਕਰਨ ਦੀ ਮੰਗ ਨਹੀਂ ਉੱਠੀ। ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਜਾਂ ਫਿਰ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ |

ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਆਉਂਦੇ ਵਿਸ਼ੇਸ਼ ਇਜਲਾਸ ਵਿੱਚ ਐਸਵਾਈਐਲ, ਚੰਡੀਗੜ੍ਹ ਪੰਜਾਬ ਨੂੰ ਦੇਣ, ਆਬਕਾਰੀ ਘਪਲੇ ਦੀ ਜਾਂਚ ਤੇ ਕਿਸਾਨੀ ਸੰਕਟ ਨਾਲ ਸਬੰਧਤ ਅਸਲ ਮੁੱਦਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ |

ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ | ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਾਰਟੀ ਦੀ ਮੀਟਿੰਗ ਬੁਲਾ ਕੇ ਅਗਲੇ ਐਕਸ਼ਨ ਦਾ ਐਲਾਨ ਕਰਨਗੇ | ਇਹ ਸ਼੍ਰੋਮਣੀ ਕਮੇਟੀ ਨਾਲ ਧੱਕਾ ਹੈ |

Scroll to Top