Kultar Singh Sandhawan

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਕੀਤੀ ਮੁਲਤਵੀ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਅੱਜ ਵਿਸ਼ੇਸ਼ ਇਜਲਾਸ ਸ਼ੁਰੂ ਹੋ ਰਿਹਾ ਹੈ | ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ, ਜਗਜੀਤ ਸਿੰਘ ਹਾਰਾ, ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਪ੍ਰੀਤਮ ਸਿੰਘ ਕੁੰਮੇਦਾਨ ਤੇ ਕ੍ਰਿਸ਼ਨਦੇਵ ਖੋਸਲਾ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ | ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ |ਇਸਦੇ ਨਾਲ ਹੀ ਥੋੜ੍ਹੀ ਦੇਰ ਵਿੱਚ ਬਿਜਨਸ ਐਡਵਾਈਜ਼ਰੀ ਕਮੇਟੀ ਦੀ ਬੈਠਕ ਹੋਵੇਗੀ ਅਤੇ ਇਜਲਾਸ ਦੀ ਮਿਆਦ ਵਿੱਚ ਵਾਧਾ ਕੀਤਾ ਜਾ ਸਕਦਾ ਹੈ |

Scroll to Top