Popular Front of India

ਅੱਤਵਾਦੀ ਫੰਡਿੰਗ ਮਾਮਲੇ ‘ਚ NIA ਵਲੋਂ ਕਈ ਸੂਬਿਆਂ ‘ਚ ਛਾਪੇਮਾਰੀ, PFI ਦੇ 150 ਤੋਂ ਵੱਧ ਵਰਕਰ ਹਿਰਾਸਤ ‘ਚ ਲਏ

ਚੰਡੀਗੜ੍ਹ 27 ਸਤੰਬਰ 2022: ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਨਿਰਦੇਸ਼ਾਂ ‘ਤੇ ਦੇਸ਼ ਦੀਆਂ ਹੋਰ ਏਜੰਸੀਆਂ ਨੇ ਇਕ ਵਾਰ ਫਿਰ ਅੱਤਵਾਦ ਫੰਡਿੰਗ ‘ਤੇ ਨਕੇਲ ਕੱਸਣ ਲਈ ਪਾਪੂਲਰ ਫਰੰਟ ਆਫ ਇੰਡੀਆ (Popular Front of India) ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਅੱਠ ਰਾਜਾਂ ਵਿੱਚ ਛਾਪੇਮਾਰੀ ਦੌਰਾਨ 150 ਤੋਂ ਵੱਧ ਪੀਐਫਆਈ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਸਦੇ ਨਾਲ ਹੀ ਐੱਨ.ਆਈ.ਏ ਵਲੋਂ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਉਨ੍ਹਾਂ ‘ਚ ਦਿੱਲੀ, ਯੂਪੀ, ਕਰਨਾਟਕ, ਅਸਾਮ, ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਂ ਸ਼ਾਮਲ ਹਨ। ਇਸਦੇ ਨਾਲ ਹੀ ਕਰਨਾਟਕ ਦੇ ਐਸਡੀਪੀਆਈ ਯਾਦਗਿਰੀ ਜ਼ਿਲ੍ਹਾ ਪ੍ਰਧਾਨ ਸਮੇਤ 75 ਤੋਂ ਵੱਧ ਪੀਐਫਆਈ ਅਤੇ ਐਸਡੀਪੀਆਈ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੂਬੇ ਭਰ ‘ਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਸਾਰਿਆਂ ਖ਼ਿਲਾਫ਼ ਧਾਰਾ 108, 151 ਸੀਆਰਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

Scroll to Top