Lawrence Bishnoi

ਲੁਧਿਆਣਾ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ ਅਤੇ ਅੱਜ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਸ ਦੌਰਾਨ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਕਿਉਂਕਿ ਬੰਬੀਹਾ ਗੈਂਗ ਨੇ ਲਾਰੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ | ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਮੁਕਾਬਲਾ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਲੁਧਿਆਣਾ ਦੇ ਮੇਹਰਬਾਨ ਵਿਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ।

ਇਸ ਸਬੰਧੀ ਲੁਧਿਆਣਾ ਪੁਲਿਸ ਲਾਰੇਂਸ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਸਕਦੀ ਹੈ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਚੌਂਕ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਥਾਂ-ਥਾਂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Scroll to Top