CBI

WBSSC Scam: ਅਧਿਆਪਕ ਭਰਤੀ ਘੁਟਾਲੇ ‘ਚ CBI ਵਲੋਂ ਅਲੀਪੁਰ ਅਦਾਲਤ ‘ਚ ਚਾਰਜਸ਼ੀਟ ਦਾਇਰ

ਚੰਡੀਗੜ੍ਹ 30 ਸਤੰਬਰ 2022: ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (WBSSC) ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ। ਕੇਂਦਰੀ ਏਜੰਸੀ ਨੇ ਕੋਲਕਾਤਾ ਦੀ ਅਲੀਪੁਰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਚਾਰਜਸ਼ੀਟ ‘ਚ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਐੱਸਐੱਸਸੀ ਦੇ ਸਾਬਕਾ ਸਲਾਹਕਾਰ ਸ਼ਾਂਤੀ ਪ੍ਰਸਾਦ ਸਿਨਹਾ ਸਮੇਤ 16 ਦੋਸ਼ੀਆਂ ਦੇ ਨਾਂ ਸ਼ਾਮਲ ਹਨ।

ਇਸ ਮਾਮਲੇ ਵਿਚ ਚੈਟਰਜੀ ਅਤੇ ਸਿਨਹਾ ਨੂੰ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਾਂਚ ਏਜੰਸੀ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਬੇਨਿਯਮੀਆਂ ਪਾਰਥ ਚੈਟਰਜੀ ਦੇ ਸਿੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਹੋਈਆਂ ਸਨ। ਚੈਟਰਜੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੁਲਾਈ ਦੇ ਅਖੀਰ ਵਿੱਚ ਗ੍ਰਿਫਤਾਰ ਕੀਤਾ ਸੀ। ਉਹ ਉਦੋਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸਨ। ਸੀਬੀਆਈ ਨੇ ਅਗਸਤ ਵਿੱਚ ਸਿਨਹਾ ਨੂੰ ਗ੍ਰਿਫ਼ਤਾਰ ਕੀਤਾ ਸੀ।

Scroll to Top