ਚੰਡੀਗੜ੍ਹ 07 ਅਕਤੂਬਰ 2022: ਬਾਲੀਵੁੱਡ ਦੇ ਦਿੱਗਜ ਅਦਾਕਾਰ ਅਰੁਣ ਬਾਲੀ (Arun Bali) 79 ਸਾਲ ਦੀ ਉਮਰ ਵਿੱਚ ਦੁਨੀਆਂ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ | ਅਰੁਣ ਬਾਲੀ ਲੰਬੇ ਸਮੇਂ ਤੋਂ ਨਿਊਰੋਮਸਕੂਲਰ ਬਿਮਾਰੀ ਮਾਈਸਥੇਨੀਆ ਗ੍ਰੈਵਿਸ ਨਾਂ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਮੁੰਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ”ਅੱਜ ਉੱਘੇ ਅਭਿਨੇਤਾ ਅਰੁਣ ਬਾਲੀ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਭਾਰਤੀ ਟੀਵੀ ਅਤੇ ਫਿਲਮ ਜਗਤ ਲਈ ਇੱਕ ਬਹੁਤ ਵੱਡਾ ਘਾਟਾ, ਉਹਨਾਂ ਨੇ ਹਮੇਸ਼ਾ ਇੱਕ ਸਦੀਵੀ ਛਾਪ ਛੱਡੀ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”
ਜਿਕਰਯੋਗ ਹੈ ਕਿ ਅਰੁਣ ਬਾਲੀ ਕਈ ਹਿੰਦੀ ਫਿਲਮਾਂ ਅਤੇ ਟੀਵੀ ਸੀਰੀਅਲਾਂ ਦਾ ਹਿੱਸਾ ਰਹਿ ਚੁੱਕੇ ਹਨ | ਉਨ੍ਹਾਂ ਦੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਮਸ਼ਹੂਰ ਫਿਲਮ ਨਿਰਮਾਤਾ ਲੇਖ ਟੰਡਨ ਦੇ ਟੀਵੀ ਸ਼ੋਅ ‘ਦੂਸਰਾ ਕੇਵਲ’ ਨਾਲ ਕੀਤੀ ਸੀ |
Saddened to hear about the passing away of veteran actor Arun Bali ji today. A great loss to the Indian TV & film industry, he always left a lasting impression.
I pray to Waheguru Ji to bless his noble soul & give courage to his bereaved family. pic.twitter.com/gCdrXknzmc
— Capt.Amarinder Singh (@capt_amarinder) October 7, 2022