ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ (Captain Sandeep Sandhu) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਸੋਲਰ ਸਟਰੀਟ ਲਾਈਟ ਘਪਲੇ ਦੇ ਮਾਮਲੇ ‘ਚ ਰਿਕਾਰਡ ਖੰਗਾਲਣ ‘ਚ ਲੱਗੀ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਛਾਪੇਮਾਰੀ ਕੀਤੀ ਹੈ |
ਇਸਦੇ ਨਾਲ ਵਿਜੀਲੈਂਸ ਬਿਊਰੋ ਦੀ ਕਾਰਵਾਈ ਕਾਰਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਉਨ੍ਹਾਂ ‘ਤੇ 65 ਲੱਖ ਦੀ ਸੋਲਰ ਲਾਈਟਾਂ ‘ਚ ਘਪਲੇ ਦਾ ਦੋਸ਼ ਹੈ। ਇਸ ਸਬੰਧੀ ਅੱਜ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਹੈ । ਵਿਜੀਲੈਂਸ ਦੇ ਅਧਿਕਾਰੀ ਸੰਦੀਪ ਸੰਧੂ ਦੀ ਜਾਇਦਾਦ ਦੇ ਰਿਕਾਰਡ ਦੀ ਪੜਤਾਲ ਕਰ ਰਹੇ ਹਨ, ਓਐਸਡੀ ਹੁੰਦਿਆਂ ਉਸ ਨੇ ਕਿੱਥੇ ਨਿਵੇਸ਼ ਕੀਤਾ ਅਤੇ ਕਿੱਥੇ ਜਾਇਦਾਦ ਬਣਾਈ