July 5, 2024 1:27 am
Chandigarh's Sukhna Lake

ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ‘ਚ ਪੰਜਾਬ ਰਾਜਪਾਲ ਨੇ CM ਮਾਨ ਦੀ ਗੈਰ-ਮੌਜੂਦਗੀ ‘ਤੇ ਚੁੱਕੇ ਸਵਾਲ

ਚੰਡੀਗ੍ਹੜ 08 ਅਕਤੁਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵਿੱਚ ਇੱਕ ਵਾਰ ਫਿਰ ਵਿਵਾਦ ਹੋਣ ਦੀ ਚਰਚਾ ਸ਼ੁਰੂ ਹੋ ਗਈ ਹੈ। ਅੱਜ ਭਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ਹੋਇਆ | ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੀ| ਇਸਦੇ ਨਾਲ ਹੀ ਰਾਜਨਾਥ ਸਿੰਘ, ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਸਨ |

ਪਰ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਗਏ ਗੈਰ-ਹਾਜ਼ਰ ਰਹੇ | ਰਾਜਪਾਲ ਬਨਵਾਰੀ ਲਾਲ ਪਰੋਹਿਤ ਸੀ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਵਿੱਚ ਕਿਉਂ ਨਹੀਂ ਆਏ, ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਆਉਣਾ ਉਨ੍ਹਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਸੀ |ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਵਡੋਦਰਾ ਵਿੱਚ ਕੇਜਰੀਵਾਲ ਨਾਲ ਤਿਰੰਗਾ ਯਾਤਰਾ ਕੱਢ ਰਹੇ ਸਨ।