July 7, 2024 4:55 pm
Mansa

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 10 ਅਕਤੂਬਰ 2022: ਏਜੀਟੀਐਫ ਤੇ ਮਾਨਸਾ ਪੁਲਿਸ (Mansa Police) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁੰਬਈ ਤੋਂ ਕਥਿਤ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਮਾਨਸਾ ਦੀ ਅਦਾਲਤ ਵਿਖੇ ਨੇ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਜਤਿੰਦਰ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਫਰਾਰ ਦੀਪਕ ਟੀਨੂੰ ਮਾਮਲੇ ‘ਚ ਬਰਖਾਸਤ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਅਤੇ ਦੀਪਕ ਦੀ ਮਹਿਲਾ ਮਿੱਤਰ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।ਦੋਹਾਂ ਤੋਂ ਪੁੱਛਗਿੱਛ ‘ਚ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ, ਇਸਦੇ ਨਾਲ ਹੀ ਸਵਾਲ ਖੜ੍ਹੇ ਹੋ ਰਹੇ ਹਨ ਕਿ ਦੀਪਕ ਟੀਨੂੰ ਭਾਰਤ ਤੋਂ ਭੱਜ ਚੁੱਕਾ ਹੈ?

ਜਾਂਚ ਵਿੱਚ ਸਾਹਮਣੇ ਆਇਆ ਕਿ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਲਾਰੈਂਸ ਗੈਂਗ ਦੇ ਅਹਿਮ ਮੈਂਬਰ ਦੀਪਕ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਯੋਜਨਾ ਬਣਾਈ ਗਈ ਸੀ। ਉੱਥੇ ਟੀਨੂੰ ਅਤੇ ਮੂਸੇਵਾਲਾ ਕਤਲ ਦੇ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ ਕੁਝ ਹੋਰ ਮੁਲਜ਼ਮਾਂ ਕੋਲੋਂ ਮੋਬਾਈਲ ਬਰਾਮਦ ਹੋਏ ਸਨ। ਇਸਦੇ ਨਾਲ ਹੀ ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਸਟਾਫ ਮਾਨਸਾ ਦੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਅਦਾਲਤ ’ਚ ਪੇਸ਼ ਕਰਕੇ 12 ਅਕਤੂਬਰ ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ।