Harmeet Singh Pathanmajra

‘ਆਪ’ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 11 ਅਕਤੂਬਰ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਹੁਣ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਆਪਣੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਝੂਠ ਬੋਲ ਕੇ ਉਨ੍ਹਾਂ ਨਾਲ ਵਿਆਹ ਕੀਤਾ ਹੈ ਜੋ ਕਿ ਸਿੱਖ ਮਰਿਆਦਾ ਵਿਰੁੱਧ ਦੇ ਵਿਰੁੱਧ ਹੈ |

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਧਾਇਕ ਪਠਾਣਮਾਜਰਾ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰ ਰਿਹਾ ਹੈ। ਗੁਰਪ੍ਰੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਦੋਸ਼ੀ ਵਿਧਾਇਕ ਨੂੰ ਬਣਦੀ ਕਾਰਵਾਈ ਕਰਕੇ ਸਜ਼ਾ ਦਿੱਤੀ ਜਾਵੇ ਅਤੇ ਪਠਾਣਮਾਜਰਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ।

Scroll to Top