ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ (Tajinder Bagga) ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ (Kumar Vishwas) ਵਿਰੁੱਧ ਦਰ ਐੱਫ.ਆਈ.ਆਰ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਹਾਈਕੋਰਟ ਨੇ ਅੱਜ ਯਾਨੀ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ ।
ਤਜਿੰਦਰ ਬੱਗਾ ਮਾਮਲੇ ‘ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ‘ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ ਦੂਜੇ ਖਿਲਾਫ ਬਿਆਨਬਾਜ਼ੀ ਕਰਦੇ ਹਨ। ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਇੱਕ ਟਿਪਣੀ ਕਰਨ ਦੇ ਦੋਸ਼ ਤਹਿਤ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲ਼ੀ ਦੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।