July 7, 2024 10:57 am
Moga police

ਮੋਗਾ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ

ਚੰਡੀਗੜ 12 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਹੇਠ ਖਰੜ ਤੋਂ ਲੁਧਿਆਣਾ ਲਿਆਂਦਾ ਗਿਆ ਹੈ। ਇਸ ਦੌਰਾਨ ਲਾਰੈਂਸ ਦਾ 14 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਬਾਅਦ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਦੋ ਜ਼ਿਲ੍ਹਿਆਂ ਦੀ ਪੁਲਿਸ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ ਪਹੁੰਚੀ | ਇਸ ਦੌਰਾਨ ਮੋਗਾ ਪੁਲਿਸ (Moga police) ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਈ ਮਾਮਲੇ ਦਰਜ ਹਨ।