ਚੰਡੀਗੜ੍ਹ 13 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕਾਂਡ ‘ਚ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਹਾਸਲ ਹੋਈ ਹੈ, ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਗ੍ਰਿਫਤਾਰ ਕਰ ਲਿਆ ਅਤੇ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ |
ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਨਾਮ ਦਾ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਦੀ ਉਡਾਨ ਦਾ ਇੰਤਜ਼ਾਰ ਕਰ ਰਿਹਾ ਸੀ। ਇਸਦੀ ਸੂਚਨਾ ਮਿਲਣ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਉਸ ਨੂੰ ਕਾਬੂ ਕਰ ਲਿਆ | ਪੁਲਿਸ ਇਸ ਮਾਮਲੇ ਦੇ ਸਬੰਧ ’ਚ ਬਾਰੀਕੀ ਨਾਲ ਜਾਂਚ-ਪੜਤਾਲ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਇਹਨਾਂ ਦੋਵੇਂ ਭਰਾ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਨੇ ਸਿੱਧੂ ਦੀ ਰੇਕੀ ਕੀਤੀ ਹੈ। ਇਸ ਆਧਾਰ ‘ਤੇ ਪੁਲਿਸ ਨੇ ਇਨ੍ਹਾਂ ਦੋਵਾਂ ਖਿਲਾਫ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਦੱਸਿਆ ਜਾਂਦੇ ਕਿ ਇਹ ਦੋਵੇਂ ਸਿੱਧੂ ਮੂਸੇਵਾਲਾ ਦੇ ਗੁਆਂਢੀ ਹੀ ਹਨ |