ਚੰਡੀਗੜ੍ਹ 13 ਅਕਤੂਬਰ 2022: ਮੋਹਾਲੀ ਪੁਲਿਸ ਨੇ ਇੰਟੈਲੀਜੈਂਸ ਹੈੱਡਕੁਆਰਟਰ (Mohali Intelligence Headquarters) ’ਤੇ ਆਰਪੀਜੀ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਚੜ੍ਹਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਚੜ੍ਹਤ ਸਿੰਘ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਸੀ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਸਵੇਰੇ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਹਮਲੇ (RPG attack) ਦਾ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ। ਉਹ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ |