June 30, 2024 11:58 pm
Ram Rahim

ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ

ਚੰਡੀਗੜ੍ਹ 14 ਅਕਤੂਬਰ 2022: ਕਤਲ ਅਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ | ਜਿਕਰਯੋਗ ਹੈ ਕਿ ਰਾਮ ਰਹੀਮ ਸ਼ੁੱਕਰਵਾਰ ਸਵੇਰੇ ਪੈਰੋਲ ‘ਤੇ ਬਾਹਰ ਆ ਸਕਦਾ ਹੈ। ਦੱਸਣਯੋਗ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸਤੋਂ ਪਹਿਲਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ਤੋਂ ਪੈਰੋਲ ਮਿਲੀ ਹੈ |