CM Bhagwant Mann

ਏਸ਼ੀਆ ਕੱਪ ਜਿੱਤਣ ‘ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ CM ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ 15 ਅਕਤੂਬਰ 2022: ਬੰਗਲਾਦੇਸ਼ ਵਿਚ ਖੇਡੇ ਗਏ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿਚ ਭਾਰਤ (India) ਨੇ ਸ਼੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਸੱਤਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਟੀਮ ਨੂੰ ਵਧਾਈ ਦਿੱਤੀ |

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਸੱਤਵੀਂ ਵਾਰ ਏਸ਼ੀਆ ਕੱਪ ‘ਤੇ ਸਾਡੀ ਕੁੜੀਆਂ ਨੇ ਕਬਜ਼ਾ ਕੀਤਾ ਤੇ 6 ਸਾਲ ਬਾਅਦ ਦੁਬਾਰਾ ਏਸ਼ੀਆ ਕੱਪ ਜਿੱਤਿਆ ਹੈ, ਟੀਮ ਦੀ ਕਪਤਾਨ ਤੇ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਸਣੇ ਪੂਰੀ ਟੀਮ ਨੂੰ ਮੁਬਾਰਕਾਂ… ਚੱਕ ਦੇ ਇੰਡੀਆ..

 

Scroll to Top