AIG Manmohan Singh

ਵਿਜੀਲੈਂਸ ਦੇ AIG ਮਨਮੋਹਨ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 19 ਅਕਤੂਬਰ 2022: ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ (AIG Manmohan Singh) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਈ। ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸਿੰਘ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਏਆਈਜੀ ਮਨਮੋਹਨ ਸਿੰਘ ਨੇ ਇੱਕ ਕਰੋੜ ਦੀ ਰਿਸ਼ਵਤ ਨੂੰ ਠੁਕਰਾ ਦਿੱਤਾ ਸੀ |

ਮੀਟਿੰਗ ਦੌਰਾਨ ਏਆਈਜੀ ਮਨਮੋਹਨ ਸਿੰਘ ਦੀ ਤਾਰੀਫ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੁਹਾਡੇ ਵਰਗੇ ਇਮਾਨਦਾਰ ਅਫ਼ਸਰਾਂ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਇਸ ਮੀਟਿੰਗ ਵਿੱਚ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਹਾਜ਼ਰ ਸਨ।

Scroll to Top